 Trending:
Trending:
						 
            
					ਅੰਬਰ ਵਸ਼ਿਸ਼ਟ ਅਤੇ ਸੈਵੀਨਾ ਦੀ ਆਵਾਜ਼ ‘ਚ ਫ਼ਿਲਮ ‘ਤੇਰੇ ਲਈ’ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼
ਸਵੀਤਾਜ ਬਰਾੜ (sweetaj Brar) ਅਤੇ ਹਰੀਸ਼ ਵਰਮਾ ਦੀ ਫ਼ਿਲਮ ‘ਤੇਰੇ ਲਈ’ (Harish Verma) ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਅੰਬਰ ਵਸ਼ਿਸ਼ਟ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।ਮਿਊਜ਼ਿਕ ਏ ਆਰ ਦੀਪ ਦੇ ਵੱਲੋਂ ਦਿੱਤਾ ਗਿਆ ਹੈ । ਗੀਤ ‘ਚ ਹਰੀਸ਼ ਵਰਮਾ ਅਤੇ ਸਵੀਤਾਜ ਬਰਾੜ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ ।
 image From instagram
 image From instagram
ਹੋਰ ਪੜ੍ਹੋ : ਗਾਇਕ ਸੁਲਤਾਨ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਲਕੀਰਾਂ’ ਰਿਲੀਜ਼
ਇਹ ਇੱਕ ਰੋਮਾਂਟਿਕ ਸੌਂਗ ਹੈ, ਜਿਸ ‘ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਗੀਤ ਦੇ ਬੋਲ ਏ ਆਰ ਦੀਪ ਦੇ ਵੱਲੋਂ ਲਿਖੇ ਗਏ ਹਨ ਅਤੇ ਕੰਪੋਜ ਕੀਤਾ ਨਿਰਮਾਣ ਦੇ ਵੱਲੋਂ । ਫ਼ਿਲਮ ਦੀਆਂ ਮੁੱਖ ਭੂਮਿਕਾਵਾਂ ‘ਚ ਸਵੀਤਾਜ ਬਰਾੜ ਅਤੇ ਹਰੀਸ਼ ਵਰਮਾ ਤੋਂ ਇਲਾਵਾ ਭੂਮਿਕਾ ਸ਼ਰਮਾ, ਅੰਮ੍ਰਿਤ ਐਂਬੀ, ਜਰਨੈਲ ਸਿੰਘ, ਸੀਮਾ ਕੌਸ਼ਲ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।
 image From Raj brar song
 image From Raj brar song
ਹੋਰ ਪੜ੍ਹੋ : ਅਦਾਕਾਰ ਧਰਮਿੰਦਰ ਨੇ ਫੈਨਸ ਦੇ ਨਾਲ ਮਨਾਇਆ ਜਨਮ ਦਿਨ, ਵੇਖੋ ਵੀਡੀਓ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਵੀਤਾਜ ਬਰਾੜ ਸਿੱਧੂ ਮੂਸੇਵਾਲਾ ਦੇ ਨਾਲ ਵੀ ਫ਼ਿਲਮ ‘ਚ ਨਜ਼ਰ ਆ ਚੁੱਕੀ ਹੈ । ਹਰੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜਿੱਥੇ ਪੰਜਾਬੀ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ
 image From instagram
 image From instagram
ਉੱਥੇ ਹੀ ਕਈ ਟੀਵੀ ਸੀਰੀਅਲਸ ‘ਚ ਵੀ ਉਹ ਨਜ਼ਰ ਆ ਚੁੱਕੇ ਹਨ । ਸਵੀਤਾਜ ਬਰਾੜ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਿੰਨਾ ਕੁ ਪਸੰਦ ਕੀਤਾ ਜਾਂਦਾ ਹੈ ਇਹ ਤਾਂ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਚੱਲ ਪਾਏਗਾ ।
 
					 
					 
					 
					