ਅੱਜ ਹੈ ਅਦਾਕਾਰਾ ਤਾਨੀਆ ਦਾ ਬਰਥਡੇਅ, ਡਾਇਰੈਕਟਰ ਜਗਦੀਪ ਸਿੱਧੂ ਨੇ ਮਜ਼ੇਦਾਰ ਪੋਸਟ ਕੇ ਦਿੱਤੀ ਜਨਮਦਿਨ ਦੀ ਵਧਾਈ

written by Lajwinder kaur | May 06, 2021 11:41am

ਪੰਜਾਬੀ ਸਿਨੇਮੇ ਦੀ ਖ਼ੂਬਸੂਰਤ ਐਕਟਰੈੱਸ ਤਾਨੀਆ ਜੋ ਕਿ ਅੱਜ ਆਪਣਾ ਬਰਥਡੇਅ ਸੈਲੀਬ੍ਰੇਟ ਕਰ ਰਹੀ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਨੂੰ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬੀ ਫ਼ਿਲਮੀ ਜਗਤ ਨਾਮੀ ਡਾਇਰੈਕਟਰ ਜਗਦੀਪ ਸਿੱਧੂ ਨੇ ਪੋਸਟ ਪਾ ਕੇ ਤਾਨੀਆ ਨੂੰ ਬਰਥਡੇਅ ਵਿਸ਼ ਕੀਤਾ ਹੈ।

Punjabi Actress Tania Happy birthday image source-instagram

ਹੋਰ ਪੜ੍ਹੋ : ਧਨਾਸ਼ਰੀ ਵਰਮਾ ਦਾ ਇਹ ਡਾਂਸ ਵੀਡੀਓ ਹਰ ਕਿਸੇ ਨੂੰ ਆ ਰਿਹਾ ਹੈ ਪਸੰਦ, ਆਪਣੀ ਮੰਮੀ ਦੇ ਨਾਲ ‘ਤਾਲ ਸੇ ਤਾਲ’ ਗੀਤ ਉੱਤੇ ਥਿਰਕਦੀ ਆਈ ਨਜ਼ਰ

jagdeep sidhu wished happy birthday tania image source-instagram

ਜਗਦੀਪ ਸਿੱਧੂ ਨੇ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ – ‘ਹੈਪੀ ਬਰਥਡੇਅ ਐਕਟਰ.... ਰੱਬ ਕਰੇ ਤੂੰ ਹਮੇਸ਼ਾ ਐਕਟਰ ਰਵੇ(rab kare tu hamesha actor rave) ... ਕਦੇ ਸਟਾਰ ਨਾ ਬਣੇ...ਬਹੁਤ ਸਾਰੀ ਅਸੀਸਾਂ... ਅੱਗੇ ਵਧਦੇ ਰਹੋ ... 🤗🤗 @taniazworld’ । ਦੱਸ ਦਈਏ ਏਨੀਂ ਦਿਨੀ ਤਾਨੀਆ ਆਪਣੀ ਅਗਲੀ ਫ਼ਿਲਮ ਕਿਸਮਤ-2 ਦੀ ਸ਼ੂਟਿੰਗ ਦੇ ਲਈ ਯੂ.ਕੇ ਪਹੁੰਚੀ ਹੋਈ ਹੈ।

sufan moive tania and ammy virk image source-instagram

ਜਮਸ਼ੇਦਪੁਰ ‘ਚ ਜਨਮੀ ਤੇ ਅੰਮ੍ਰਿਤਸਰ ‘ਚ ਪਲੀ ਤਾਨੀਆ ਨੂੰ ਕਲਾ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ ਪਰ ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਪਹਿਲਾਂ ਤਾਨੀਆ ਆਪਣੀ ਪੜ੍ਹਾਈ ਪੂਰੀ ਕਰੇ । ਉਨ੍ਹਾਂ ਨੇ ਆਪਣੇ ਮਾਪਿਆਂ ਦੀ ਗੱਲ ਪੂਰੀ ਕਰਦੇ ਹੋਏ ਪੋਸਟ ਗਰੇਜੁਏਸ਼ਨ ਅਤੇ ਬਤੌਰ ਇੰਟੀਰੀਅਰ ਡਿਜ਼ਾਈਨਰ ਦੀ ਡਿਗਰੀ ਹਾਸਿਲ ਕੀਤੀ ਹੈ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਆਪਣਾ ਕਰੀਅਰ ਬਨਾਉਣ ਬਾਰੇ ਸੋਚਿਆ । ਕਿਸਮਤ, ਰੱਬ ਦਾ ਰੇਡੀਓ-2, ਸੰਨ ਆਫ ਮਨਜੀਤ ਸਿੰਘ, ਗੁੱਡੀਆਂ ਪਟੋਲੇ ਵਰਗੀ ਫ਼ਿਲਮਾਂ ‘ਚ ਸ਼ਾਨਦਾਰ ਅਦਾਕਾਰੀ ਕਰਨ ਵਾਲੀ ਤਾਨੀਆ ਇਸ ਸਾਲ ਬਤੌਰ ਲੀਡ ਰੋਲ ਸੁਫ਼ਨਾ ਫ਼ਿਲਮ ‘ਚ ਨਜ਼ਰ ਆਈ ਸੀ। ਸੁਫ਼ਨਾ ਫ਼ਿਲਮ 'ਚ ਉਨ੍ਹਾਂ ਵੱਲੋਂ ਨਿਭਾਏ ਕਿਰਦਾਰ ਨੂੰ ਹਰ ਕਿਸੇ ਨੇ ਪਸੰਦ ਕੀਤਾ । ਫ਼ਿਲਮਾਂ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਦੇ ਜੌਹਰ ਬਿਖੇਰ ਚੁੱਕੀ ਹੈ।

tania with karan aujla image source-instagram

 

 

You may also like