ਅੱਜ ਹੈ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ
ਅੱਜ ਹੈ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ
ਗੁਰੂ ਤੇਗ ਬਹਾਦਰ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਸੈਲੀਬ੍ਰੇਟੀ ਵੀ ਆਪੋ ਆਪਣੇ ਤਰੀਕੇ ਦੇ ਨਾਲ ਵਧਾਈ ਦੇ ਰਹੇ ਹਨ। ਗਾਇਕਾ ਗੁਰਲੇਜ ਅਖਤਰ ਨੇ ਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਇੱਕ ਸਟ ਸਾਂਝੀ ਕਰਦੇ ਹੋਏ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।
Image From Gurlej Akhtar's Instagram
ਹੋਰ ਪੜ੍ਹੋ : ਅਦਾਕਾਰਾ ਕਿਮੀ ਵਰਮਾ ਨੇ ਹਰਭਜਨ ਮਾਨ ਦੇ ਨਾਲ ਪੁਰਾਣੀ ਤਸਵੀਰ ਕੀਤੀ ਸਾਂਝੀ
Image From Harjit Harman's Instagram
ਇਸ ਤੋਂ ਇਲਾਵਾ ਗਾਇਕ ਹਰਜੀਤ ਹਰਮਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਗੁਰੂ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘"ਹਿੰਦ ਦੀ ਚਾਦਰ" ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ ਜੀ .!! ਸਤਿਨਾਮੁ ਸ੍ਰੀ ਵਾਹਿਗੁਰੂ ਜੀ !!' ਤੇਗ ਬਹਾਦਰ ਸਿਮਰਿਐ ਘਰਿ ਨਉ ਨਿਧਿ ਆਵੈ ਧਾਇ ॥' ।
Image Source: Instagram
ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ ।ਦੱਸ ਦਈਏ ਕਿ ਦੇਸ਼ ਭਰ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ । ਸੰਗਤਾਂ ਗੁਰੂ ਸਾਹਿਬ ਅੱਗੇ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਖਤਮ ਕਰਨ ਲਈ ਅਰਦਾਸ ਕਰ ਰਹੀਆਂ ਹਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
