ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਦਾ ਅੱਜ ਹੈ ਜਨਮਦਿਨ, ਗਾਇਕ ਨੇ ਲਿਖਿਆ ‘ਮੇਰੀ ਸਾਹਾਂ ਤੋਂ ਪਿਆਰੀ, ਮੇਰੀ ਪਿਆਰੀ ਹਰਮਨ ਜਨਮ ਦਿਨ ਮੁਬਾਰਕ’

written by Shaminder | September 22, 2022 12:58pm

ਹਰਭਜਨ ਮਾਨ (Harbhajan Mann) ਦੀ ਪਤਨੀ (Wife) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ਗਾਇਕ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਹਰਭਜਨ ਮਾਨ ਨੇ ਆਪਣੀ ਪਤਨੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਮੇਰੀ ਸਾਹਾਂ ਤੋਂ ਵੀ ਪਿਆਰੀ, ਮੇਰਾ ਹੌਸਲਾ, ਮੇਰੀ ਹਿੰਮਤ, ਮੇਰੀ ਪਿਆਰੀ ਹਰਮਨ, (Harman Mann) ਜਨਮ ਦਿਨ ਮੁਬਾਰਕ' ।

Harbhajan Mann And Harman Mann , Image Source : instagram

ਹੋਰ ਪੜ੍ਹੋ : ਟੀਵੀ ਅਦਾਕਾਰਾ ਤੇਜਸਵੀ ਪ੍ਰਕਾਸ਼ ਨੇ ਗੋਆ ‘ਚ ਖਰੀਦਿਆ ਨਵਾਂ ਘਰ, ਬੁਆਏ ਫ੍ਰੈਂਡ ਕਰਣ ਕੁੰਦਰਾ ਨੇ ਦਿੱਤੀ ਵਧਾਈ

ਇਨ੍ਹਾਂ ਤਸਵੀਰਾਂ ‘ਤੇ ਕਮੈਂਟਸ ਕਰ ਕੇ ਪ੍ਰਸ਼ੰਸਕ ਵੀ ਹਰਭਜਨ ਮਾਨ ਦੀ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਬੀਤੇ ਦਿਨ ਵੀ ਆਪਣੀ ਪਤਨੀ ਦੇ ਨਾਲ ਇੱਕ ਵਿਆਹ ਸਮਾਰੋਹ ‘ਚ ਨਜ਼ਰ ਆਏ ਸਨ ।

harbhajan Mann , Image Source :Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਹਰਭਜਨ ਮਾਨ ਇਨ੍ਹੀਂ ਦਿਨੀਂ ਵਿਦੇਸ਼ ਟੂਰ ‘ਤੇ ਹਨ ਅਤੇ ਆਪਣੇ ਟੂਰ ਦੀਆਂ ਤਸਵੀਰਾਂ ਉਹ ਲਗਾਤਾਰ ਸ਼ੇਅਰ ਕਰਦੇ ਰਹਿੰਦੇ ਹਨ । ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗਾਇਕ ਦੀ ਇੱਕ ਧੀ ਅਤੇ ਦੋ ਪੁੱਤਰ ਹਨ, ਜੋ ਕਿ ਵਿਦੇਸ਼ ‘ਚ ਰਹਿੰਦੇ ਹਨ ।

harman mann And Harbhajan Mann ,-min

ਉਨ੍ਹਾਂ ਦਾ ਵੱਡਾ ਪੁੱਤਰ ਅਵਕਾਸ਼ ਮਾਨ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਹੁਣ ਤੱਕ ਉਹ ਕਈ ਗੀਤ ਆਪਣੀ ਆਵਾਜ਼ ‘ਚ ਰਿਲੀਜ਼ ਕਰ ਚੁੱਕਿਆ ਹੈ ।ਹਰਭਜਨ ਮਾਨ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।

You may also like