
ਪਰਵੀਨ ਭਾਰਟਾ (Parveen Bharta) ਦੇ ਬੇਟੇ (Son )ਦਾ ਅੱਜ ਜਨਮ (Birthday) ਦਿਨ ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਬੇਟੇ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਹੈਪੀ ਬਰਥਡੇ ਮੇਰੇ ਬੱਚੇ, ਮੇਰੀ ਜਾਨ ਤਨਵੀਰ ਲਵ ਯੂ ਮੇਰੇ ਲਾਲ, ਸੱਚੇ ਪਾਤਸ਼ਾਹ ਤੈਨੂੰ ਹਰ ਸੁੱਖ ਦੇਵੇ ਅਤੇ ਲੰਮੀਆਂ ਉਮਰਾਂ ਹੋਣ’। ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਗਾਇਕਾ ਨੂੰ ਉਸ ਦੇ ਫੈਨਸ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । 90 ਦੇ ਦਹਾਕੇ ‘ਚ ਉਨ੍ਹਾਂ ਨੇ ਕਈ ਗਾਇਕਾਂ ਦੇ ਨਾਲ ਡਿਊਟ ਸੌਂਗ ਵੀ ਕੀਤੇ ਹਨ ।

ਹੋਰ ਪੜ੍ਹੋ : ਸ਼ਿੰਦਾ ਗਰੇਵਾਲ ਦਾ ਮੰਮੀ ਰਵਨੀਤ ਗਰੇਵਾਲ ਦੇ ਨਾਲ ਇਹ ਵੀਡੀਓ ਹੋ ਰਿਹਾ ਵਾਇਰਲ
ਗਾਇਕੀ ਦੇ ਖੇਤਰ ‘ਚ ਪਰਵੀਨ ਭਾਰਟਾ ਨੇ ਆਪਣੀ ਜਗ੍ਹਾ ਬਨਾਉਣ ਦੇ ਲਈ ਕਾਫੀ ਮਿਹਨਤ ਕੀਤੀ ਹੈ ਅਤੇ ਇਸੇ ਮਿਹਨਤ ਦੀ ਬਦੌਲਤ ਹੀ ਇੰਡਸਟਰੀ ‘ਚ ਉਨ੍ਹਾਂ ਨੇ ਆਪਣਾ ਨਾਮ ਬਣਾਇਆ ਹੈ । ਪਰ ਇਸ ਖੇਤਰ ‘ਚ ਆਉਣ ਕਾਰਨ ਗਾਇਕਾ ਨੂੰ ਘਰ ਵਾਲਿਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ।

ਇਸੇ ਦੇ ਚੱਲਦਿਆਂ ਉਨ੍ਹਾਂ ਦੇ ਚਾਚਾ ਜੀ ਨੇ ਕਈ ਸਾਲ ਤੱਕ ਪਰਵੀਨ ਭਾਰਟਾ ਦੇ ਨਾਲ ਗੱਲਬਾਤ ਬੰਦ ਰੱਖੀ ਸੀ । ਪਰਵੀਨ ਭਾਰਟਾ ਨੂੰ ਗਾਇਕੀ ਦੀ ਗੁੜਤੀ ਆਪਣੇ ਘਰੋਂ ਹੀ ਮਿਲੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਇਸੇ ਖੇਤਰ ‘ਚ ਆਪਣਾ ਕਰੀਅਰ ਬਨਾਉਣ ਦੀ ਸੋਚੀ ਸੀ । ਵਿਆਹ ਤੋਂ ਬਾਅਦ ਕੁਝ ਸਮੇਂ ਤੱਕ ਉਨ੍ਹਾਂ ਨੇ ਗਾਇਕੀ ਤੋਂ ਦੂਰੀ ਬਣਾ ਲਈ ਸੀ । ਜਿਸ ਤੋਂ ਕਈ ਸਾਲ ਬਾਅਦ ਮੁੜ ਤੋਂ ਉਹ ਗਾਇਕੀ ਦੇ ਖੇਤਰ ‘ਚ ਸਰਗਰਮ ਹੋਏ । ਹੁਣ ਤੱਕ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।