
ਨੀਤੂ ਕਪੂਰ (Neetu Kapoor) ਅਤੇ ਰਿਸ਼ੀ ਕਪੂਰ (Rishi Kapoor) ਦੇ ਅੱਜ ਵਿਆਹ ਦੀ ਵਰੇ੍ਹਗੰਢ (Wedding Anniversary) ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਨੂੰ ਯਾਦ ਕਰਦੇ ਹੋਏ ਉਸ ਨਾਲ ਬਿਤਾਏ ਪਲਾਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਜਣੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।ਇੰਸਟਾਗ੍ਰਾਮ ’ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ਲਿਖਿਆ, ਯਾਦਾਂ ਲਈ। ਨੀਤੂ ਵੱਲੋਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫ਼ੀ ਪਸੰਦ ਕਰ ਰਹੇ ਹਨ।

ਹੋਰ ਪੜ੍ਹੋ : ਜੌਰਡਨ ਸੰਧੂ ਨੇ ਆਪਣੀ ਪਤਨੀ ਦੇ ਨਾਲ ਕੀਤਾ ਡਾਂਸ, ਵੀਡੀਓ ਹੋਇਆ ਵਾਇਰਲ
ਜਦੋਂ ਕਿ ਨੀਤੂ ਦੀ ਬੇਟੀ ਰਿਧੀਮਾ ਕਪੂਰ ਸਾਹਨੀ, ਮਹੀਪ ਕਪੂਰ ਨੇ ਫੋਟੋਆਂ ’ਤੇ ਰੈੱਡ ਹਾਰਟ ਟਿੱਪਣੀ ਕੀਤੀ ਹੈ। ਦੂਜੇ ਪਾਸੇ ਰਿਧੀਮਾ ਕਪੂਰ ਨੇ ਮਾਤਾ-ਪਿਤਾ ਦੀ ਵਰ੍ਹੇਗੰਢ ਦੇ ਖ਼ਾਸ ਮੌਕੇ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਇਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ’ਚ ਨੀਤੂ ਰਿਸ਼ੀ ਕਪੂਰ ਨੂੰ ਜੱਫੀ ਪਾਉਂਦੀ ਨਜ਼ਰ ਆ ਰਹੀ ਹੈ।

ਨੀਤੂ ਕਪੂਰ ਦੀ ਰਿਦਿਮਾ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਮਾਪਿਆਂ ਦੀ ਇੱਕ ਅਣਵੇਖੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਪ੍ਰਸ਼ੰਸਕਾਂ ਵੱਲੋਂ ਵੀ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਨੀਤੂ ਕਪੂਰ ਨੂੰ ਸਭ ਵਧਾਈ ਦੇ ਰਹੇ ਹਨ । ਦੱਸ ਦਈਏ ਕਿ ਰਿਸ਼ੀ ਕਪੂਰ ਦਾ ਦਿਹਾਂਤ ਹੋ ਗਿਆ ਸੀ ਉਹ ਕੈਂਸਰ ਦੀ ਬੀਮਾਰੀ ਦੇ ਨਾਲ ਜੂਝ ਰਹੇ ਸਨ । ਅੱਜ ਉਹ ਸਾਡੇ ‘ਚ ਬੇਸ਼ੱਕ ਮੌਜੂਦ ਨਹੀਂ ਹਨ। ।ਪਰ ਉਨ੍ਹਾਂ ਦੀਆਂ ਫ਼ਿਲਮਾਂ ‘ਚ ਨਿਭਾਏ ਗਏ ਯਾਦਗਾਰ ਕਿਰਦਾਰਾਂ ਸਦਕਾ ਉਹ ਹਰ ਕਿਸੇ ਦੇ ਦਿਲ ‘ਚ ਵੱਸਦੇ ਹਨ । ਉਨ੍ਹਾਂ ਦੇ ਅਦਾਕਾਰੀ ਦੇ ਲਾਏ ਬੂਟੇ ਨੂੰ ਉਨ੍ਹਾਂ ਦਾ ਪੁੱਤਰ ਰਣਬੀਰ ਕਪੂਰ ਅੱਗੇ ਵਧਾ ਰਿਹਾ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਰਿਹਾ ਹੈ ।
View this post on Instagram