ਕੰਪਿਊਟਰ ਸਾਇੰਸ ਗਰੈਜੂਏਟ ਵਾਲੀ ਇਹ ਔਰਤ ਮਜ਼ਬੂਰ ਹੈ ਮੰਗ ਕੇ ਰੋਟੀ ਖਾਣ ਲਈ, ਇਸ ਔਰਤ ਦੀ ਫਰਾਟੇਦਾਰ ਅੰਗਰੇਜ਼ੀ ਹਰ ਇੱਕ ਨੂੰ ਕਰ ਰਹੀ ਹੈ ਹੈਰਾਨ, ਦੇਖੋ ਵੀਡੀਓ

written by Lajwinder kaur | November 28, 2021

ਸੋਸ਼ਲ ਮੀਡੀਆ ਉੱਤੇ ਰੋਜ਼ਾਨਾ ਕੋਈ ਨਾ ਕੋਈ ਵੀਡੀਓ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਕੁਝ ਵੀਡੀਓ ਅਜਿਹੀਆਂ ਹੁੰਦੀਆਂ ਨੇ ਜੋ ਦਿਲ ਨੂੰ ਛੂਹ ਜਾਂਦੀਆਂ ਨੇ ਤੇ ਕੁਝ ਹੈਰਾਨ ਕਰ ਜਾਂਦੀਆਂ ਹਨ। ਜੀ ਹਾਂ ਅਜਿਹਾ ਇੱਕ ਹੋਰ ਨਵਾਂ ਵੀਡੀਓ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ।

ਹੋਰ ਪੜ੍ਹੋ : ਇੱਕ ਮਿਲੀਅਨ ਤੋਂ ਵੱਧ ਲਾਈਕਸ ਆਏ ਅਨੁਸ਼ਕਾ ਸ਼ਰਮਾ ਦੀਆਂ ਨਵੀਆਂ ਤਸਵੀਰਾਂ ‘ਤੇ, ਮਿੱਠੀ ਜਿਹੀ ਮੁਸਕਾਨ ਦੇ ਨਾਲ ਧੁੱਪ ਦਾ ਅਨੰਦ ਲੈਂਦੀ  ਨਜ਼ਰ ਆਈ ਅਦਾਕਾਰਾ

inside image of viral video of swati bc image source - https://www.facebook.com/avanish.tripathi.39

ਵਾਰਾਣਸੀ ਦੀਆਂ ਗਲੀਆਂ ਵਿੱਚ ਰਹਿਣ ਵਾਲੀ ਇੱਕ ਔਰਤ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਸੁਰਖੀਆਂ ਵਿੱਚ ਹੈ। ਇਸ ਔਰਤ ਦਾ ਨਾਂ ਸਵਾਤੀ Swati ਹੈ, ਜਿਸ ਨੇ ਆਪਣੇ ਹੁਨਰ ਨਾਲ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ 'ਚ ਸਵਾਤੀ ਫਰਾਟੇਦਾਰ ਅੰਗਰੇਜ਼ੀ (fluent english) ਬੋਲ ਰਹੀ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹੋ ਰਹੇ ਨੇ। ਹੈਰਾਨੀ ਦੀ ਗੱਲ ਇਹ ਹੈ ਕਿ ਸਵਾਤੀ ਭੀਖ ਮੰਗ ਕੇ ਗੁਜ਼ਾਰਾ ਕਰਦੀ ਹੈ। ਇਸ ਵੀਡੀਓ ਨੂੰ ਸ਼ਾਰਦਾ ਅਵਿਨਾਸ਼ ਤ੍ਰਿਪਾਠੀ ਨੇ ਫੇਸਬੁੱਕ 'ਤੇ ਸ਼ੇਅਰ ਕੀਤਾ ਹੈ, ਜੋ ਦੇਖਦੇ ਹੀ ਦੇਖਦੇ ਵਾਇਰਲ ਹੋ ਗਿਆ। ਵੀਡੀਓ 'ਚ ਔਰਤ ਹਰ ਗੱਲ ਦਾ ਜਵਾਬ ਅੰਗਰੇਜ਼ੀ 'ਚ ਦਿੰਦੀ ਨਜ਼ਰ ਆ ਰਹੀ ਹੈ। ਸਵਾਤੀ ਦੇ ਵਾਲ ਕੱਟੇ ਹੋਏ ਹੋਏ ਨੇ ਤੇ ਉਸ ਨੇ ਸਾੜ੍ਹੀ ਪਾਈ ਹੋਈ ਹੈ।

ਹੋਰ ਪੜ੍ਹੋ : ਪੰਜਾਬੀ ਗੀਤ 'ਬਿਜਲੀ ਬਿਜਲੀ' 'ਤੇ ਸੋਫ਼ੀ ਚੌਧਰੀ ਨੇ ਬਣਾਇਆ ਆਪਣਾ ਦਿਲਕਸ਼ ਅਦਾਵਾਂ ਵਾਲਾ ਵੀਡੀਓ, ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ

ਵੀਡੀਓ ਚ ਉਸ ਨੇ ਦੱਸਿਆ ਹੈ ਕਿ ਉਹ ਮੂਲ ਰੂਪ ਤੋਂ ਦੱਖਣੀ ਭਾਰਤ ਦੀ ਰਹਿਣ ਵਾਲੀ ਹੈ ਅਤੇ ਸਵਾਤੀ ਨੇ ਕੰਪਿਊਟਰ ਸਾਇੰਸ ਵਿੱਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਪਰ ਹਾਲਾਤਾਂ ਕਾਰਨ ਉਹ ਭੀਖ ਮੰਗ ਕੇ ਗੁਜ਼ਾਰਾ ਕਰਨ ਲਈ ਮਜ਼ਬੂਰ ਹੈ। ਸਵਾਤੀ ਨੇ ਵੀਡੀਓ 'ਚ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਚੰਗੀ ਜ਼ਿੰਦਗੀ ਬਤੀਤ ਕਰ ਰਹੀ ਸੀ । ਪਰ ਪਹਿਲੇ ਬੱਚੇ ਦੇ ਜਨਮ ਤੋਂ ਬਾਅਦ ਉਸ ਦੇ ਸਰੀਰ ਦਾ ਸੱਜਾ ਪਾਸਾ ਅਧਰੰਗ ਹੋ ਗਿਆ, ਜਿਸ ਤੋਂ ਬਾਅਦ ਉਸ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਗਈ।

ਸਵਾਤੀ ਆਪਣੇ ਹੁਨਰ ਦੇ ਆਧਾਰ 'ਤੇ ਨੌਕਰੀ ਦੀ ਇੱਛਾ ਰੱਖਦੀ ਹੈ, ਪਰ ਉਸ ਨੂੰ ਕਿਤੇ ਵੀ ਨੌਕਰੀ ਦੀ ਪੇਸ਼ਕਸ਼ ਨਹੀਂ ਮਿਲ ਰਹੀ ਹੈ। ਸਵਾਤੀ ਨੇ ਦੱਸਿਆ ਕਿ ਉਹ ਟਾਈਪਿੰਗ ਅਤੇ ਕੰਪਿਊਟਰ ਨਾਲ ਸਬੰਧਤ ਕੰਮ ਕਰਨਾ ਵੀ ਜਾਣਦੀ ਹੈ। ਸਵਾਤੀ ਅੱਜ ਤੋਂ ਤਿੰਨ ਸਾਲ ਪਹਿਲਾਂ ਵਾਰਾਣਸੀ ਆਈ ਸੀ ਤੇ ਉਹ ਵਾਰਾਣਸੀ ਦੀ ਘਾਟ ਉੱਤੇ ਮੰਗ ਕੇ ਗੁਜ਼ਾਰਾ ਕਰ ਰਹੀ ਹੈ। ਸਵਾਤੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਦੇਖਿਆ ਜਾ ਰਿਹਾ ਹੈ ਅਤੇ ਲੋਕ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

You may also like