ਇਹ ਛੋਟਾ ਫੈਨ ਆਮਿਰ ਖ਼ਾਨ ਨੂੰ ਦੇਖ ਕੇ ਹੋਇਆ ਸੁਪਰ ‘super excited’, ਆਮਿਰ ਨੇ ਆਪਣੇ ਇਸ ਨੰਨ੍ਹੇ ਫੈਨ ਨੂੰ ਇਸ ਤਰ੍ਹਾਂ ਦਿੱਤਾ ਪਿਆਰ, ਹਰ ਕੋਈ ਕਰ ਰਿਹਾ ਹੈ ਐਕਟਰ ਦੀ ਤਾਰੀਫ, ਦੇਖੋ ਵੀਡੀਓ
ਇਹ ਛੋਟਾ ਫੈਨ ਆਮਿਰ ਖ਼ਾਨ ਨੂੰ ਦੇਖ ਕੇ ਹੋਇਆ ਸੁਪਰ ‘super excited’, ਆਮਿਰ ਨੇ ਆਪਣੇ ਇਸ ਨੰਨ੍ਹੇ ਫੈਨ ਨੂੰ ਇਸ ਤਰ੍ਹਾਂ ਦਿੱਤਾ ਪਿਆਰ, ਹਰ ਕੋਈ ਕਰ ਰਿਹਾ ਹੈ ਐਕਟਰ ਦੀ ਤਾਰੀਫ, ਦੇਖੋ ਵੀਡੀਓ
ਆਮਿਰ ਖ਼ਾਨ Aamir Khan ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਹਨ। ਉਹ ਆਪਣੀ ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਵੀ ਸੁਰਖੀਆਂ 'ਚ ਹੈ। ਵੈਸੇ ਉਹ ਸੋਸ਼ਲ ਮੀਡੀਆ ਤੋਂ ਦੂਰ ਹੀ ਰਹਿੰਦੇ ਹਨ। The 3 Idiots star ਐਕਟਰ ਆਮਿਰ ਖ਼ਾਨ ਨੇ ਇਸੇ ਸਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਪੋਸਟ ਪਾ ਕੇ ਦੱਸਿਆ ਸੀ ਕਿ ਉਹ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਬਾਏ ਕਹਿ ਰਹੇ ਹਨ। ਇਸ ਕਰਕੇ ਜਦੋਂ ਵੀ ਉਨ੍ਹਾਂ ਦਾ ਕੋਈ ਵੀਡੀਓ ਸੋਸ਼ਲ ਮੀਡੀਆ ਉੱਤੇ ਆਉਂਦਾ ਹੈ ਤਾਂ ਖੂਬ ਵਾਇਰਲ ਹੁੰਦਾ ਹੈ।
Image Source: Instagram
ਜੀ ਹਾਂ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਚ ਉਹ ਆਪਣੇ ਨੰਨ੍ਹੇ ਫੈਨ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ਚ ਦੇਖ ਸਕਦੇ ਹੋਏ ਇਹ ਨੰਨ੍ਹਾ ਫੈਨ ਜਦੋਂ ਆਮਿਰ ਖ਼ਾਨ ਨੂੰ ਦੇਖਦਾ ਹੈ ਤਾਂ ਉਹ ਬਹੁਤ ਹੀ ਜ਼ਿਆਦਾ ਉਤਸੁਕ ਹੋ ਜਾਂਦਾ ਹੈ ਤੇ ਖੁਸ਼ੀ ਚ ਨੰਨ੍ਹਾ ਬੱਚਾ ਚੀਕਾਂ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ। ਉੱਧਰ ਆਮਿਰ ਖ਼ਾਨ ਆਪਣੇ ਇਸ ਨੰਨ੍ਹੇ ਫੈਨ ਦੇ ਨਾਲ ਬਹੁਤ ਹੀ ਕਿਊਟ ਅੰਦਾਜ਼ ਦੇ ਨਾਲ ਮਿਲਦਾ ਹੈ ਤੇ ਸਿਰ ਉੱਤੇ ਹੱਥ ਫੇਰਦੇ ਹੋਏ ਦਿਖਾਈ ਦੇ ਰਹੇ ਨੇ। ਪ੍ਰਸ਼ੰਸਕਾਂ ਨੂੰ ਐਕਟਰ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ, ਹਰ ਕੋਈ ਉਨ੍ਹਾਂ ਦੀ ਤਾਰੀਫ ਕਰ ਰਿਹਾ ਹੈ।
ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਆਮਿਰ ਖਾਨ ਦਾ ਇਹ ਵੀਡੀਓ ਇਕ ਫੈਨ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਖੂਬ ਤਾਰੀਫ ਕਰ ਰਹੇ ਹਨ। ਛੋਟੇ ਫੈਨ ਦੇ ਨਾਲ ਉਨ੍ਹਾਂ ਦੇ ਇਸ ਕਿਊਟ ਅੰਦਾਜ਼ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
Image Source: Instagram
ਵਰਕਫਰੰਟ ਦੀ ਗੱਲ ਕਰੀਏ ਤਾਂ ਆਮਿਰ ਖਾਨ ਜਲਦ ਹੀ ਫਿਲਮ 'ਲਾਲ ਸਿੰਘ ਚੱਢਾ' 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਉਨ੍ਹਾਂ ਨਾਲ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਵੀ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਇਹ ਜੋੜੀ ਥ੍ਰੀ ਇਡੀਅਟਸ ‘ਚ ਨਜ਼ਰ ਆਈ ਸੀ। ਦੱਸ ਦਈਏ ਇਸ ਕਿਰਦਾਰ ਦੇ ਲਈ ਉਨ੍ਹਾਂ ਨੇ ਆਪਣਾ 20 ਕਿਲੋ ਭਾਰ ਘਟਾਇਆ ਸੀ। ਲਾਲ ਸਿੰਘ ਚੱਢਾ ਫ਼ਿਲਮ ਸਾਲ 1994 ‘ਚ ਆਈ ਹਾਲੀਵੁੱਡ ਫ਼ਿਲਮ ਫਾਰੈਸਟ ਗੰਪ ਦੀ ਹਿੰਦੀ ਰੀਮੇਕ ਹੈ। ਫ਼ਿਲਮ ਦਾ ਨਿਰਦੇਸ਼ਨ ਅਦਵੈਤ ਚੰਦਨ ਨੇ ਕੀਤਾ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
