
ਗਿੱਪੀ ਗਰੇਵਾਲ (Gippy Grewal) ਆਪਣੇ ਬੇਟਿਆਂ ਦੇ ਨਾਲ ਅਕਸਰ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ । ਉਨ੍ਹਾਂ ਦਾ ਸ਼ੈਡਿਊਲ ਭਾਵੇਂ ਕਿੰਨਾ ਵੀ ਰੁੱਝਿਆ ਕਿਉਂ ਨਾ ਹੋਵੇ, ਉਹ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ । ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਅਦਾਕਾਰਾ ਮੁਨਮੁਨ ਦੱਤਾ ਨਾਲ ਵਿਦੇਸ਼ ‘ਚ ਹੋਇਆ ਹਾਦਸਾ, ਸ਼ੇਅਰ ਕੀਤੀਆਂ ਤਸਵੀਰਾਂ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਆਪਣੇ ਬੇਟੇ ਦੇ ਨਾਲ ਮਸਤੀ ਕਰ ਰਹੇ ਹਨ । ਪਿਉ ਪੁੱਤਰ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਹਾਲ ਹੀ ‘ਚ ਜੈਸਮੀਨ ਭਸੀਨ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਆਈ ਹੈ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।
ਹੋਰ ਪੜ੍ਹੋ : ਐਮੀ ਵਿਰਕ ਨੇ ਰਣਵੀਰ ਸਿੰਘ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਰਣਵੀਰ ਸਿੰਘ ਦੇ ਲਈ ਆਖੀ ਇਹ ਗੱਲ
ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ।

ਉਨ੍ਹਾਂ ਨੇ ਰਵਨੀਤ ਗਰੇਵਾਲ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਹੈ । ਦੋਵਾਂ ਦੇ ਤਿੰਨ ਬੇਟੇ ਹਨ ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਗੁਰਬਾਜ਼ ਗਰੇਵਾਲ। ਸ਼ਿੰਦਾ ਗਰੇਵਾਲ ਤਾਂ ਆਪਣੇ ਪਿਤਾ ਦੇ ਨਕਸ਼ੇ-ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੈ ।
View this post on Instagram