
ਗਾਇਕ ਅਤੇ ਅਦਾਕਾਰ ਸੁਖਵਿੰਦਰ ਸੁੱਖੀ (Sukhwinder Sukhi) ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਵਿਆਹ ਦੀ ਵਰ੍ਹੇਗੰਢ ‘ਤੇ ਵਧਾਈ ਦਿੱਤੀ ਹੈ । ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਦੇ ਨਾਲ ਲਈ ਬਹੁਤ ਹੀ ਪਿਆਰੇ ਲਫ਼ਜ਼ਾਂ ‘ਚ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ ।

ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਨੂੰ ਪੰਜਾਬ ਤੋਂ ਖ਼ਾਸ ਮੌਕੇ ‘ਤੇ ਭੇਜੀ ਗਈ ਫੁਲਕਾਰੀ, ਅਦਾਕਾਰਾ ਨੇ ਪੋਸਟ ਸਾਂਝੀ ਕਰ ਕੀਤਾ ਧੰਨਵਾਦ
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ‘ਤੇਰਾ ਸਰਦਾਰ ਕਰੇ ਇੱਕੋ ਅਰਦਾਸ, ਹਰ ਜਨਮ ‘ਚ ਮੇਰੀ ਹੋਵੇ ਤੂੰ ਨੀਂ, ਹੈਪੀ ਮੈਰਿਜ ਐਨੀਵਰਸਰੀ ਮੇਰੀ ਪ੍ਰੇਰਣਾ ਸਰੋਤ’। ਇਸ ਦੇ ਨਾਲ ਹੀ ਗਾਇਕ ਨੇ ਆਪਣੀ ਪਤਨੀ ਸੁਖਜੀਤ ਨੂੰ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਇੱਕ ਗੀਤ ਵੀ ਡੈਡੀਕੇਟ ਕੀਤਾ ਹੈ ।

ਹੋਰ ਪੜ੍ਹੋ : ‘ਗੱਲ ਸੁਣੋ ਪੰਜਾਬੀ ਦੋਸਤੋ’ ਤੋਂ ਬਾਅਦ ਗੁਰਦਾਸ ਮਾਨ ਜਲਦ ਲੈ ਕੇ ਆ ਰਹੇ ਨਵਾਂ ਗੀਤ, ਤਸਵੀਰ ਕੀਤੀ ਸਾਂਝੀ
ਗਾਇਕ ਸੁਖਵਿੰਦਰ ਸੁੱਖੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਬੱਚੇ ਹਨ ਜੋ ਕਿ ਵਿਦੇਸ਼ ‘ਚ ਰਹਿ ਕੇ ਆਪਣਾ ਕਰੀਅਰ ਬਣਾ ਰਹੇ ਹਨ । ਉਨ੍ਹਾਂ ਨੇ ਹੁਣ ਤੱਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਇੱਕ ਫ਼ਿਲਮ ਵੀ ਆਈ ਸੀ । ਜਿਸ ‘ਚ ਗਾਇਕ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ।

ਸੁਖਵਿੰਦਰ ਸੁੱਖੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤ ਆਪਣੇ ਪ੍ਰਸ਼ੰਸਕਾਂ ਦੇ ਨਾਲ ਕਰਦੇ ਰਹਿੰਦੇ ਹਨ ।
View this post on Instagram