
ਰਣਜੀਤ ਬਾਵਾ (Ranjit Bawa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰਣਜੀਤ ਬਾਵਾ ਗਾ ਰਹੇ ਹਨ ਜਦੋਂਕਿ ਯੋਗਰਾਜ ਸਿੰਘ (Yograj Singh) ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਯੋਗਰਾਜ ਸਿੰਘ ਦਾ ਡਾਂਸ ਵੇਖ ਕੇ ਹਰ ਕੋਈ ਹੈਰਾਨ ਸੀ । ਕਿਉਂਕਿ ਜਿਸ ਤਰ੍ਹਾਂ ਦਾ ਜੋਸ਼ ਉਨ੍ਹਾਂ ਨੇ ਇਸ ਦੌਰਾਨ ਦਿਖਾਇਆ ਉਹ ਵੇਖਣ ਲਾਇਕ ਸੀ । ਇਸ ਤੋਂ ਇਲਾਵਾ ਹਿਮਾਂਸ਼ੀ ਖੁਰਾਣਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਸੰਧੂ ਪਹੁੰਚੀ ਭਾਰਤ, ਇਸ ਤਰ੍ਹਾਂ ਹੋਇਆ ਏਅਰਪੋਰਟ ‘ਤੇ ਸਵਾਗਤ
ਜਿਸ ‘ਚ ਯੋਗਰਾਜ ਸਿੰਘ ਅਤੇ ਗਿੱਪੀ ਗਰੇਵਾਲ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ਦੇ ਟਾਈਟਲ ਟ੍ਰੈਕ ‘ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਹਿਮਾਂਸ਼ੀ ਖੁਰਾਣਾ ਨੇ ਜਿਸ ਵੀਡੀਓ ਨੂੰ ਸਾਂਝਾ ਕੀਤਾ ਹੈ ।

ਉਸ ‘ਚ ਤੇ ਦਿਨ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਜਿਵੇਂ ਕਿ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ ਸਣੇ ਕਈ ਕਲਾਕਾਰ ਨਜ਼ਰ ਆਏ । ਦੱਸ ਦਈਏ ਕਿ ਇਸ ਪ੍ਰੋਗਰਾਮ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਮੌਜੂਦ ਸਨ ।
View this post on Instagram
ਦੱਸ ਦਈਏ ਕਿ ਪੰਜਾਬੀ ਫ਼ਿਲਮ ਇੰਡਸਟਰੀ ਦੀ ਪੂਰੀ ਚੜਤ ਹੈ । ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਨਵੀਂਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ । ਇਸ ਦੇ ਨਾਲ ਹੀ ਆਪਣੇ ਗੀਤਾਂ ਦੇ ਨਾਲ ਵੀ ਪੰਜਾਬੀ ਇੰਡਸਟਰੀ ਪੂਰੀ ਦੁਨੀਆ ‘ਤੇ ਰਾਜ ਕਰਦੀ ਹੈ ।